Daily Hukamnama Sri Darbar Sahib Amritsar,Golden Temple 05 April 2019 ਅੱਜ ਦਾ ਹੁਕਮਨਾਮਾ ਸਰਵਣ ਕਰੋ ਜੀ

Aaj Da Hukamnama Darbar Sahib in Punjabi

ਤਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮਿ掣ਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥

sri harmandir sahib today hukamnama punjabi

ਸ਼ੁੱਕਰਵਾਰ, ੨੩ ਚੇਤ (ਸੰਮਤ ੫੫੧ ਨਾਨਕਸ਼ਾਹੀ)                (ਅੰਗ: ੭੨੭)

ਤਿਲਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ । (ਹੇ ਭਾਈ!) ਜੇ ਤੁਸੀ ਆਪਣੇ ਮਨ � ਪਲਕ ਭਰ ਹੀ ਟਿਕਾਓ, ਤਾਂ ਤੁਹਾ� ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧। ਹੇ ਭਾਈ! (ਆਪਣੇ ਹੀ) ਦਿਲ � ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ । ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ।੧।ਰਹਾਉ। ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ । (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕਿ娟ਨ ਦੀ ਮੂਰਤੀ ਹੈ ।੨। (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂ� ਉਸ ਵਿਚ ਇਸ਼ਨਾਨ ਕਰਨਾ ਸੀ । ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ।੩। ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ । ਹੇ ਕਬੀਰ! (ਇਸ ਭੇਤ �) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ � ਉਹ ਸਮਝਣ-ਜੋਗ ਬਣਾਏ । ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ ।੪।੧।

aaj da mukhwak golden temple in punjabi

hukamnama sri darbar sahib amritsar amritsar, punjab