।ਝੁਲੇ ੧੩, ੨੦੧੯, ਸ਼aਟੁਰਦaੇ ੦੪:੩੦ ਅੰ. ੀਸ਼ਠ॥
ਤਿਲ痢 ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥

ਸ਼ਨਿਚਰਵਾਰ, ੨੯ ਹਾੜ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੭੨੩)

ਤਿਲ痢 ਘਰੁ ੨ ਮਹਲਾ ੫ ॥
ਹੇ ਪ੍ਰਭੂ! ਤੂ� ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂ� ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ । (ਅਸਾਂ ਜੀਵਾਂ �) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ । ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ।੧। ਹੇ ਭਾਈ! ਸਭ ਜੀਵਾਂ � ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ । ਹੇ ਪ੍ਰਭੂ! (ਅਸਾਂ ਜੀਵਾਂ �) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ।ਰਹਾਉ। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂ� ਹੀ ਤੂ� ਹੈਂ, ਤੂ� ਹੀ ਸਦਾ ਕਾਇਮ ਰਹਿਣ ਵਾਲਾ ਹੈਂ । ਹੇ ਪ੍ਰਭੂ! ਜੇਹੜੇ ਮਨੁੱਖ ਤੈ� ਸਿਮਰਦੇ ਹਨ, ਉਹਨਾਂ � ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ । ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ ।੨। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ । ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ । ਹੇ ਨਾਨਕ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ । ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ । ਹੇ ਨਾਨਕ! ਆਖ𤪔ੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ।੪।੨।