Daily Hukamnama Sri Darbar Sahib Amritsar,Golden Temple 13 october 2019

Daily Hukamnama Sri Darbar Sahib Amritsar,Golden Temple 13 october 2019

Live Gurbani KIrtan 
Daily Hukamnama Sri Darbar Sahib Amritsar,Golden Temple 12 october 2019

October 13, 2019, Sunday 05:15 AM.

ਧਨਾਸਰੀ ਮਹਲਾ ੫॥
ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥
ਐਤਵਾਰ, ੨੭ ਅੱਸੂ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੭੬)

ਧਨਾਸਰੀ ਮਹਲਾ ੫॥
ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ । ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ । (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ । ਹੇ ਭਾਈ!

ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ।੨। ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ।੩।੩।੨੧।

======================================================

आप हमारी वेबसाइट के ऊपर देश दुनिया की तमाम खबरें देख सकते हैं | क्रिकेट के सभी अपडेट जानने के लिए आप हमारी वेबसाइट के ऊपर आ सकते हैं और इसके साथ आप हमें इंस्टाग्राम के ऊपर फेसबुक पेज के ऊपर ट्विटर अकाउंट के ऊपर भी फॉलो कर सकते हैं | पल-पल की हर खबर आप तक हम सबसे पहले सबसे तेज पहुंचाने की कोशिश करती हैं | क्रिकेट जगत की सभी खबरें आपको हमारे इस वेबसाइट के ऊपर मिल जाएंगे. फिल्मी न्यूज़ भी हम आपके लिए अपडेट रखते हैं, बॉलीवुड के सभी कलाकारों की बायोग्राफी भी आप हमारी वेबसाइट के ऊपर जान सकते हैं | अगर आप हमारी वेबसाइट पर कोई हाथ देना चाहते हैं तो आप हमें हमारी ईमेल पर संपर्क कर सकते हैं… धन्यवाद टीम आज न्यूज़ वाला