Daily Hukamnama Sri Darbar Sahib Amritsar,Golden Temple 18 May 2019 ਅੱਜ ਦਾ ਹੁਕਮਨਾਮਾ ਸਰਵਣ ਕਰੋ ਜੀ

May 18, 2019, Saturday 

Aaj Da Hukamnama Darbar Sahib in Punjabi

ਸਲੋਕ ਮ; ੩ ॥
ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ ਸਦਾ ਅਨľਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥ ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥ ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥ ਮ; ੩ ॥ ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥ ਵਿਣੁ ਕਰਮੈ ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥ ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ ॥ ਨਾਨਕ ਨਦਰੀ ਪਾਈਐ ਆਪੇ ਲਏ ਮਿਲਾਇ ॥੨॥ ਪਉੜੀ ॥ ਆਪੇ ਵੇਦ ਪੁਰਾਣ ਸਭਿ ਸਾਸਤ ਆਪਿ ਕਥੈ ਆਪਿ ਭੀਜੈ ॥ ਆਪੇ ਹੀ ਬਹਿ ਪੂਜੇ ਕਰਤਾ ਆਪਿ ਪਰਪੰਚੁ ਕਰੀਜੈ ॥ ਆਪਿ ਪਰਵਿਰਤਿ ਆਪਿ ਨਿਰਵਿਰਤੀ ਆਪੇ ਅਕਥੁ ਕਥੀਜੈ ॥ ਆਪੇ ਪੁੰਨੁ ਸਭੁ ਆਪਿ ਕਰਾਏ ਆਪਿ ਅਲਿਪਤੁ ਵਰਤੀਜੈ ॥ ਆਪੇ ਸੁਖੁ ਦੁਖੁ ਦੇਵੈ ਕਰਤਾ ਆਪੇ ਬਖਸ ਕਰੀਜੈ ॥੮॥

sri harmandir sahib today hukamnama punjabi

ਸ਼ਨਿਚਰਵਾਰ, ੪ ਜੇਠ (ਸੰਮਤ ੫੫੧ ਨਾਨਕਸ਼ਾਹੀ) ਅੰਗ: ੫੫੧

ਸਲੋਕ ਮ; ੩ ॥
ਸਤਿਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਹਰ ਵੇਲੇ ਸਹਿਜ ਅਵਸਥਾ ਵਿਚ ਲਿਵ ਜੋੜ ਕੇ (ਭਾਵ, ਸਦਾ ਇਕਾਗਰ ਚਿੱਤ ਰਹਿ ਕੇ) ਸਦਾ ਸੱਚੇ ਪ੍ਰਭੂ ƒ ਸਿਮਰਦੇ ਹਨ, ਤੇ ਹੇਠ ਉਪਰ (ਸਭ ਥਾਈਂ) ਵਿਆਪਕ ਹਰੀ ƒ ਹਿਰਦੇ ਵਿਚ ਪ੍ਰੋ ਕੇ ਚੜ੍ਹਦੀ ਕਲਾ ਵਿਚ (ਰਹਿ ਕੇ) ਸਦਾ ਸੱਚੇ ਦੀ ਸਿਫ਼ਤਿ-ਸਾਲਾਹ ਕਰਦੇ ਹਨ । ਧੁਰੋਂ ਹੀ ਕਰਤਾਰ ਨੇ (ਉਹਨਾਂ ਲਈ) ਬਖ਼ਸ਼ਸ਼ (ਦਾ ਫ਼ੁਰਮਾਨ) ਲਿਖ ਦਿੱਤਾ ਹੈ (ਇਸ ਕਰਕੇ) ਉਹਨਾਂ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਵੱਸਦਾ ਹੈ, ਹੇ ਨਾਨਕ! ਉਸ ਪ੍ਰਭੂ ਨੇ ਆਪ ਹੀ ਕਿਰਪਾ ਕਰ ਕੇ ਉਹਨਾਂ ƒ ਆਪਣੇ ਵਿਚ ਮਿਲਾ ਲਿਆ ਹੈ ।੧। (ਜਦ ਤਾਈਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਿਰਦਾ ਨਾਹ ਭਿੱਜੇ ਤੇ ਪ੍ਰਭੂ ਦੀ ਬਖ਼ਸ਼ਸ਼ ਦਾ ਭਾਗੀ ਨਾਹ ਬਣੇ, ਤਦ ਤਾਈਂ) (ਚਾਹੇ) ਸਦਾ ਹਰ ਵੇਲੇ ਗੁਣ ਗਾਉਂਦਾ ਰਹੇ, (ਇਸ ਤਰ੍ਹਾਂ) ਕਹਿੰਦਿਆਂ ਤੇ ਕਥਦਿਆਂ ਹੱਥ ਨਹੀਂ ਮਿਲਦਾ, ਮੇਹਰ ਤੋਂ ਬਿਨਾ ਕਿਸੇ ƒ ਨਹੀਂ ਮਿਲਿਆ, ਕਈ ਰੋਂਦੇ ਕੁਰਲਾਉਂਦੇ ਮਰ ਗਏ ਹਨ । ਸਤਿਗੁਰੂ ਦੇ ਸ਼ਬਦ ਨਾਲ (ਹੀ) ਮਨ ਤੇ ਤਨ ਭਿੱਜਦਾ ਹੈ ਤੇ ਪ੍ਰਭੂ ਹਿਰਦੇ ਵਿਚ ਵੱਸਦਾ ਹੈ । ਹੇ ਨਾਨਕ! ਪ੍ਰਭੂ ਆਪਣੀ ਕਿਪਾ ਦਿਸ਼ਟੀ ਨਾਲ ਹੀ ਮਿਲਦਾ ਹੈ, ਉਹ ਆਪ ਹੀ (ਜੀਵ ƒ) ਆਪਣੇ ਨਾਲ ਮਿਲਾਂਦਾ ਹੈ ।੨। ਸਾਰੇ ਵੇਦ ਪੁਰਾਣ ਤੇ ਸ਼ਾਸਤŽ ਪ੍ਰਭੂ ਆਪ ਹੀ ਰਚਣ ਵਾਲਾ ਹੈ, ਆਪ ਹੀ ਇਹਨਾਂ ਦੀ ਕਥਾ ਕਰਦਾ ਹੈ ਤੇ ਆਪ ਹੀ (ਸੁਣ ਕੇ) ਪ੍ਰਸੰਨ ਹੁੰਦਾ ਹੈ, ਹਰੀ ਆਪ ਹੀ ਬੈਠ ਕੇ (ਪੁਰਾਣ ਆਦਿਕ ਮਤ-ਅਨੁਸਾਰ) ਪੂਜਾ ਕਰਦਾ ਹੈ ਤੇ ਆਪ ਹੀ (ਹੋਰ) ਪਸਾਰਾ ਪਸਾਰਦਾ ਹੈ, ਆਪ ਹੀ ਸੰਸਾਰ ਵਿਚ ਖਚਿਤ ਹੋ ਰਿਹਾ ਹੈ ਤੇ ਆਪ ਹੀ ਏਸ ਤੋਂ ਕਿਨਾਰਾ ਕਰੀ ਬੈਠਾ ਹੈ ਤੇ ਕਥਨ ਤੋਂ ਪਰੇ ਆਪਣਾ ਆਪਾ ਆਪ ਹੀ ਬਿਆਨ ਕਰਦਾ ਹੈ, ਪੁੰਨ ਭੀ ਆਪ ਹੀ ਕਰਾਉਂਦਾ ਹੈ, ਫੇਰ (ਪਾਪ) ਪੁੰਨ ਤੋਂ ਅਲੇਪ ਭੀ ਆਪ ਹੀ ਵਰਤਦਾ ਹੈ, ਆਪ ਹੀ ਪ੍ਰਭੂ ਸੁਖ ਦੁਖ ਦੇਂਦਾ ਹੈ ਅਤੇ ਆਪ ਹੀ ਮੇਹਰ ਕਰਦਾ ਹੈ ।੮।

aaj da mukhwak golden temple in punjabi

hukamnama sri darbar sahib amritsar amritsar, punjab