Daily Hukamnama Sri Darbar Sahib Amritsar,Golden Temple 20 May 2019 ਅੱਜ ਦਾ ਹੁਕਮਨਾਮਾ ਸਰਵਣ ਕਰੋ ਜੀ

May 20, 2019, Monday 

Aaj Da Hukamnama Darbar Sahib in Punjabi

ਧਨਾਸਰੀ ਮਹਲਾ ੫॥
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮਰੀ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮਰੀ ਕਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮਰੀ ਦਇਆਲ ਕਿਰਪਾਲ ਕਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨਦੈ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

sri harmandir sahib today hukamnama punjabi

ਧਨਾਸਰੀ ਮਹਲਾ ੫॥
ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ �) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।੧। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ । ਹੇ ਮੇਰੇ ਠਾਕੁਰ! ਮੈ� ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।੧।ਰਹਾਉ। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈ� ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ � ਪਵਿੱਤ� ਕਰਨ ਵਾਲਾ ਹੈਂ । ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈ� ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ । ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤਿ娟ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ।੪।੧੦।

aaj da mukhwak golden temple in punjabi

hukamnama sri darbar sahib amritsar amritsar, punjab