।ੰaਰਚਹ ੨੧, ੨੦੧੯, ਠਹੁਰਸਦaੇ ੦੫:੦੦ ਅੰ. ੀਸ਼ਠ॥
ਟੋਡੀ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕਿ峰ਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

ਵੀਰਵਾਰ, ੮ ਚੇਤ (ਸੰਮਤ ੫੫੧ ਨਾਨਕਸ਼ਾਹੀ) (ਅੰਗ : ੭੧੩)

ਟੋਡੀ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ । ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ । ਜੇ ਤੇਰੀ ਕਿਰਪਾ ਹੋਵੇ, ਤਾਂ ਮੈ� ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ ।੧।ਰਹਾਉ। ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ𡟙eਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ।੧। ਹੇ ਨਾਨਕ! ਆਖ�(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ । ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ ।੨।੧।੬।