ਅੱਜ ਦਾ ਹੁਕਮਨਾਮਾ
Daily Hukamnama Sri Darbar Sahib Amritsar,Golden Temple 04 August 2020 ਅੱਜ ਦਾ ਹੁਕਮਨਾਮਾਂ Live
Amritsar:- ਗੁਰੂ ਪਿਆਰੀ ਸਾਧ ਸੰਗਤ ਜੀ ਸ੍ਰੀ ਦਰਬਾਰ ਸਾਹਿਬ ਅਮਿ੍ਰੰਤਸਰ ਸਾਹਿਬ ਤੋ ਰੋਜ਼ਾਨਾ ਦਾ ਹੁਕਮਨਾਮਾਂ ਸਰਵਨ ਕਰੋ ਜੀ Daily Hukamnama
Daily Hukamnama Sri Darbar Sahib Amritsar,Golden Temple 03 August 2020 ਅੱਜ ਦਾ ਹੁਕਮਨਾਮਾਂ Live
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ@ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ@ੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ@ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ@ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ@ ॥ ਸੇ ਫਲ ਕੰਮਿ ਨ ਆਵਨ@ੀ ਤੇ ਗੁਣ ਮੈ ਤਨਿ ਹੰਨਿ@ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥
ਮੰਗਲਵਾਰ, ੨੦ ਸਾਵਣ (ਸੰਮਤ ੫੫੨ ਨਾਨਕਸ਼ਾਹੀ) ਅੰਗ: ੭੨੯
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ । ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ।੪।
ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ । ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ । ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ? ।੫। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ । ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ । (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ।੬।੧।੩।
-
देश9 months ago
PM मोदी ने की आज बैठक पांच राज्यों में लग सकता है, फिर से लॉकडाउन.?
-
विदेशी9 months ago
पाकिस्तान में बड़ा विमान हादसा, कराची के रिहायशी इलाके में गिरा यह विमान 107 लोग थे सवार
-
ਅੱਜ ਦਾ ਹੁਕਮਨਾਮਾ9 months ago
Daily Hukamnama Sri Darbar Sahib Amritsar,Golden Temple 29 May 2020 ਅੱਜ ਦਾ ਹੁਕਮਨਾਮਾਂ
-
ਅੱਜ ਦਾ ਹੁਕਮਨਾਮਾ9 months ago
Daily Hukamnama Sri Darbar Sahib Amritsar,Golden Temple 05 June 2020 ਅੱਜ ਦਾ ਹੁਕਮਨਾਮਾਂ
-
मनोरंजन9 months ago
सलमान खान “राधे” अक्षय कुमार की “लक्ष्मी बम” करोना वायरस ने सब कुछ कर दिया बंद
-
देश8 months ago
Kanpur Encounter : बऊआ दुबे और प्रभात मिश्रा पुलिस एनकाउंटर में मारे गए, विकास दुबे अभी भी है फरार.
-
देश9 months ago
कौन है दिल्ली का मालिक CM या LG, आप जानिए सुप्रीम कोर्ट ने इस पर क्या कहा है
-
ਅੱਜ ਦਾ ਹੁਕਮਨਾਮਾ9 months ago
Daily Hukamnama Sri Darbar Sahib Amritsar,Golden Temple 31 May 2020 ਅੱਜ ਦਾ ਹੁਕਮਨਾਮਾਂ