Connect with us

ਅੱਜ ਦਾ ਹੁਕਮਨਾਮਾ

Daily Hukamnama Sri Darbar Sahib Amritsar,Golden Temple 20 August 2020 ਅੱਜ ਦਾ ਹੁਕਮਨਾਮਾਂ Live

Published

on

Daily Hukamnama

Amritsar:- ਗੁਰੂ ਪਿਆਰੀ ਸਾਧ ਸੰਗਤ ਜੀ ਸ੍ਰੀ ਦਰਬਾਰ ਸਾਹਿਬ ਅਮਿ੍ਰੰਤਸਰ ਸਾਹਿਬ ਤੋ ਰੋਜ਼ਾਨਾ ਦਾ ਹੁਕਮਨਾਮਾਂ ਸਰਵਨ ਕਰੋ ਜੀ Daily Hukamnama

Advertisement
 Sri Darbar Sahib Amritsar,Golden Temple ਅੱਜ ਦਾ ਹੁਕਮਨਾਮਾਂ August 20, 2020, Saturday 05:00 AM

ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਵੀਰਵਾਰ, ੫ ਭਾਦੋਂ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੭੦)

ਧਨਾਸਰੀ ਮਹਲਾ ੪ ॥
ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈƒ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ । ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ । ਕੋਈ ਹੋਰ ਕੀ ਜਾਣ ਸਕਦਾ ਹੈ? ।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ । ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ƒ ਝੂਠਾ ਆਖਿਆ ਨਹੀਂ ਜਾ ਸਕਦਾ ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ । ਇਕ ਤੂੰ ਹੀ ਸਭ ਜੀਵਾਂ ƒ ਦਾਤਾਂ ਦੇ ਰਿਹਾ ਹੈਂ ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ । ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈƒ ਚੰਗਾ ਲੱਗਦਾ ਹੈ, ਤਿਵੇਂ ਮੈƒ (ਆਪਣੇ ਚਰਨਾਂ ਵਿਚ) ਰੱਖ । ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ।੪।੭।੧੩।

Trending