ਅੱਜ ਦਾ ਹੁਕਮਨਾਮਾ
Daily Hukamnama Sri Darbar Sahib Amritsar,Golden Temple 24 July 2020 ਅੱਜ ਦਾ ਹੁਕਮਨਾਮਾਂ Live
Amritsar:- ਗੁਰੂ ਪਿਆਰੀ ਸਾਧ ਸੰਗਤ ਜੀ ਸ੍ਰੀ ਦਰਬਾਰ ਸਾਹਿਬ ਅਮਿ੍ਰੰਤਸਰ ਸਾਹਿਬ ਤੋ ਰੋਜ਼ਾਨਾ ਦਾ ਹੁਕਮਨਾਮਾਂ ਸਰਵਨ ਕਰੋ ਜੀ
Daily Hukamnama Sri Darbar Sahib Amritsar,Golden Temple 23 July 2020 ਅੱਜ ਦਾ ਹੁਕਮਨਾਮਾਂ Live
ਸਲੋਕੁ ਮ; ੪ ॥
ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ ਮ; ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥ ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥
ਸ਼ੁੱਕਰਵਾਰ, ੯ ਸਾਵਣ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੫੩)
ਸਲੋਕੁ ਮ; ੪ ॥
ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ; ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ; ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ ।ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ । ਹੇ ਨਾਨਕ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ ।੧।
ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ । ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈ) ਮੁਕਾਲਖ ਖੱਟਦਾ ਹੈ ।ਉਸ ਦੇ ਮੂੰਹੋਂ ਨਿਰਾ ਬਕਵਾਸ ਹੀ ਨਿਕਲਦਾ ਹੈ ਉਹ ਸਦਾ ਨਿੰਦਾ ਕਰ ਕੇ ਹੀ ਦੁੱਖੀ ਹੁੰਦਾ ਰਹਿੰਦਾ ਹੈ । ਕਿਸੇ ਦੇ ਭੀ ਕੀਤਿਆਂ ਕੁਝ ਨਹੀਂ ਹੋ ਸਕਦਾ (ਭਾਵ, ਕੋਈ ਉਸ ਨੂੰ ਸੁਮੱਤ ਨਹੀਂ ਦੇ ਸਕਦਾ), ਕਿਉਂਕਿ ਮੁੱਢ ਤੋਂ (ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀ) ਇਹੋ ਜਿਹੀ (ਭਾਵ, ਨਿੰਦਾ ਦੀ ਮੰਦੀ) ਕਮਾਈ ਕਰਨੀ ਪਈ ਹੈ ।
ਉਹ (ਮਨਮੁਖ) ਜਿਥੇ ਜਾਂਦਾ ਹੈ ਉਥੇ ਹੀ ਝੂਠਾ ਹੁੰਦਾ ਹੈ, ਝੂਠ ਬੋਲਦਾ ਹੈ ਤੇ ਕਿਸੇ ਨੂੰ ਚੰਗਾ ਨਹੀਂ ਲੱਗਦਾ । ਹੇ ਸੰਤ ਜਨੋਂ! ਪਿਆਰੇ ਮਾਲਕ ਪ੍ਰਭੂ ਦੀ ਵਡਿਆਈ ਵੇਖੋ, ਕਿ ਜਿਹੋ ਜਿਹੀ ਕੋਈ ਕਮਾਈ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ । ਇਹ ਸੱਚੀ ਵਿਚਾਰ ਸੱਚੀ ਦਰਗਾਹ ਵਿਚ ਹੁੰਦੀ ਹੈ, ਦਾਸ ਨਾਨਕ ਪਹਿਲਾਂ ਹੀ ਤੁਹਾਨੂੰ ਆਖ ਕੇ ਸੁਣਾ ਰਿਹਾ ਹੈ (ਤਾਂ ਜੁ ਭਲਾ ਬੀਜ ਬੀਜ ਕੇ ਭਲੇ ਫਲ ਦੀ ਆਸ ਹੋ ਸਕੇ) ।੨।ਸੱਚੇ ਸਤਿਗੁਰੂ ਨੇ (ਸਤਸੰਗ-ਰੂਪ) ਪਿੰਡ ਵਸਾਇਆ ਹੈ, (ਉਸ ਪਿੰਡ ਲਈ ਸਤਸੰਗੀ) ਰਾਖੇ ਭੀ ਸਤਿਗੁਰੂ ਨੇ ਹੀ ਦਿੱਤੇ ਹਨ, ਜਿਨ੍ਹਾਂ ਦੇ ਮਨ ਗੁਰੂ ਦੇ ਚਰਨਾਂ ਵਿਚ ਜੁੜੇ ਹਨ,
ਉਹਨਾਂ ਦੀ ਆਸ ਪੂਰਨ ਹੋ ਗਈ ਹੈ (ਭਾਵ, ਤ੍ਰਿਸ਼ਨਾ ਮਿਟ ਗਈ ਹੈ); ਦਿਆਲ ਤੇ ਬੇਅੰਤ ਗੁਰੂ ਨੇ ਉਹਨਾਂ ਦੇ ਸਾਰੇ ਪਾਪ ਨਾਸ ਕਰ ਦਿੱਤੇ ਹਨ; ਆਪਣੀ ਮੇਹਰ ਕਰ ਕੇ ਸਤਿਗੁਰੂ ਨੇ ਉਹਨਾਂ ਨੂੰ ਆਪਣਾ ਬਣਾ ਲਿਆ ਹੈ । ਹੇ ਨਾਨਕ! ਮੈਂ ਸਦਾ ਉਸ ਸਤਿਗੁਰੂ ਤੋਂ ਸਦਕੇ ਹਾਂ, ਜਿਸ ਵਿਚ ਇਤਨੇ ਗੁਣ ਹਨ ।੨੭।
-
देश9 months ago
PM मोदी ने की आज बैठक पांच राज्यों में लग सकता है, फिर से लॉकडाउन.?
-
विदेशी9 months ago
पाकिस्तान में बड़ा विमान हादसा, कराची के रिहायशी इलाके में गिरा यह विमान 107 लोग थे सवार
-
ਅੱਜ ਦਾ ਹੁਕਮਨਾਮਾ9 months ago
Daily Hukamnama Sri Darbar Sahib Amritsar,Golden Temple 29 May 2020 ਅੱਜ ਦਾ ਹੁਕਮਨਾਮਾਂ
-
ਅੱਜ ਦਾ ਹੁਕਮਨਾਮਾ9 months ago
Daily Hukamnama Sri Darbar Sahib Amritsar,Golden Temple 05 June 2020 ਅੱਜ ਦਾ ਹੁਕਮਨਾਮਾਂ
-
मनोरंजन9 months ago
सलमान खान “राधे” अक्षय कुमार की “लक्ष्मी बम” करोना वायरस ने सब कुछ कर दिया बंद
-
देश8 months ago
Kanpur Encounter : बऊआ दुबे और प्रभात मिश्रा पुलिस एनकाउंटर में मारे गए, विकास दुबे अभी भी है फरार.
-
देश9 months ago
कौन है दिल्ली का मालिक CM या LG, आप जानिए सुप्रीम कोर्ट ने इस पर क्या कहा है
-
ਅੱਜ ਦਾ ਹੁਕਮਨਾਮਾ9 months ago
Daily Hukamnama Sri Darbar Sahib Amritsar,Golden Temple 09 June 2020