ਅੱਜ ਦਾ ਹੁਕਮਨਾਮਾ
Daily Hukamnama Sri Darbar Sahib Amritsar,Golden Temple 25 July 2020 ਅੱਜ ਦਾ ਹੁਕਮਨਾਮਾਂ Live
Amritsar:-ਗੁਰੂ ਪਿਆਰੀ ਸਾਧ ਸੰਗਤ ਜੀ ਸ੍ਰੀ ਦਰਬਾਰ ਸਾਹਿਬ ਅਮਿ੍ਰੰਤਸਰ ਸਾਹਿਬ ਤੋ ਰੋਜ਼ਾਨਾ ਦਾ ਹੁਕਮਨਾਮਾਂ ਸਰਵਨ ਕਰੋ ਜੀ
Daily Hukamnama Sri Darbar Sahib Amritsar,Golden Temple 24 July 2020 ਅੱਜ ਦਾ ਹੁਕਮਨਾਮਾਂ Live
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਸ਼ਨਿਚਰਵਾਰ, ੧੦ ਸਾਵਣ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੯੬)
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੁ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।
-
देश7 months ago
PM मोदी ने की आज बैठक पांच राज्यों में लग सकता है, फिर से लॉकडाउन.?
-
विदेशी8 months ago
पाकिस्तान में बड़ा विमान हादसा, कराची के रिहायशी इलाके में गिरा यह विमान 107 लोग थे सवार
-
ਅੱਜ ਦਾ ਹੁਕਮਨਾਮਾ8 months ago
Daily Hukamnama Sri Darbar Sahib Amritsar,Golden Temple 29 May 2020 ਅੱਜ ਦਾ ਹੁਕਮਨਾਮਾਂ
-
ਅੱਜ ਦਾ ਹੁਕਮਨਾਮਾ8 months ago
Daily Hukamnama Sri Darbar Sahib Amritsar,Golden Temple 05 June 2020 ਅੱਜ ਦਾ ਹੁਕਮਨਾਮਾਂ
-
मनोरंजन8 months ago
सलमान खान “राधे” अक्षय कुमार की “लक्ष्मी बम” करोना वायरस ने सब कुछ कर दिया बंद
-
देश6 months ago
Kanpur Encounter : बऊआ दुबे और प्रभात मिश्रा पुलिस एनकाउंटर में मारे गए, विकास दुबे अभी भी है फरार.
-
देश7 months ago
कौन है दिल्ली का मालिक CM या LG, आप जानिए सुप्रीम कोर्ट ने इस पर क्या कहा है
-
ਅੱਜ ਦਾ ਹੁਕਮਨਾਮਾ7 months ago
Daily Hukamnama Sri Darbar Sahib Amritsar,Golden Temple 09 June 2020