ਅੱਜ ਦਾ ਹੁਕਮਨਾਮਾ
Daily Hukamnama Sri Darbar Sahib Amritsar Golden Temple 26 July 2020 ਅੱਜ ਦਾ ਹੁਕਮਨਾਮਾਂ Live
Amritsar:- ਗੁਰੂ ਪਿਆਰੀ ਸਾਧ ਸੰਗਤ ਜੀ ਸ੍ਰੀ ਦਰਬਾਰ ਸਾਹਿਬ ਅਮਿ੍ਰੰਤਸਰ ਸਾਹਿਬ ਤੋ ਰੋਜ਼ਾਨਾ ਦਾ ਹੁਕਮਨਾਮਾਂ ਸਰਵਨ ਕਰੋ ਜੀ
Daily Hukamnama Sri Darbar Sahib Amritsar,Golden Temple 25 July 2020 ਅੱਜ ਦਾ ਹੁਕਮਨਾਮਾਂ Live
ਸਲੋਕੁ ਮ: ੩ ॥
ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਮ: ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥
ਐਤਵਾਰ, ੧੧ ਸਾਵਣ (ਸੰਮਤ ੫੫੨ ਨਾਨਕਸ਼ਾਹੀ) (ਅੰਗ : ੬੫੧)
ਸਲੋਕੁ ਮ: ੩ ॥
ਮੋਹ-ਰੂਪ ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ ਨਾਮ ਜਪਣ ਦਾ ਚਾਉ ਉਪਜਿਆ ਹੈ। ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ ਦੱਸੀ ਹੋਈ ਕਾਰ ਨਹੀਂ ਕਰਦਾ; ਇਸ ਤਰ੍ਹਾਂ ਦਾ ਸੰਸਾਰ ਮੈਂ ਹਉਮੈਂ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੇ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ ਜੀਵ ਸਤਿਗੁਰੂ ਦੀ ਸ਼ਰਨ ਪੈ ਕੇ ਇਸ ਹਉਮੈ ਵਿਚ ਸੜਨ ਤੋਂ ਬਚਦੇ ਹਨ।੧।
ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ ਜੀਵ-ਰੂਪੀ ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ ਹਿਰਦੇ-ਰੂਪ ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, ਇਸ ਲਈ ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਉਸ ਨੂੰ ਆਪਣੇ ਨਾਲ ਮਿਲਾਇਆ ਹੈ।੨।
ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ। ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ-ਘਰ ਫਿਰਦੇ ਹਨ। ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰਕੇ ਸਤਿਗੁਰੂ ਨੂੰ ਮਿਲਾ।੨੩।
-
देश7 months ago
PM मोदी ने की आज बैठक पांच राज्यों में लग सकता है, फिर से लॉकडाउन.?
-
विदेशी8 months ago
पाकिस्तान में बड़ा विमान हादसा, कराची के रिहायशी इलाके में गिरा यह विमान 107 लोग थे सवार
-
ਅੱਜ ਦਾ ਹੁਕਮਨਾਮਾ8 months ago
Daily Hukamnama Sri Darbar Sahib Amritsar,Golden Temple 29 May 2020 ਅੱਜ ਦਾ ਹੁਕਮਨਾਮਾਂ
-
ਅੱਜ ਦਾ ਹੁਕਮਨਾਮਾ8 months ago
Daily Hukamnama Sri Darbar Sahib Amritsar,Golden Temple 05 June 2020 ਅੱਜ ਦਾ ਹੁਕਮਨਾਮਾਂ
-
मनोरंजन8 months ago
सलमान खान “राधे” अक्षय कुमार की “लक्ष्मी बम” करोना वायरस ने सब कुछ कर दिया बंद
-
देश6 months ago
Kanpur Encounter : बऊआ दुबे और प्रभात मिश्रा पुलिस एनकाउंटर में मारे गए, विकास दुबे अभी भी है फरार.
-
देश7 months ago
कौन है दिल्ली का मालिक CM या LG, आप जानिए सुप्रीम कोर्ट ने इस पर क्या कहा है
-
ਅੱਜ ਦਾ ਹੁਕਮਨਾਮਾ7 months ago
Daily Hukamnama Sri Darbar Sahib Amritsar,Golden Temple 09 June 2020