ਅੱਜ ਦਾ ਹੁਕਮਨਾਮਾ
Daily Hukamnama Sri Darbar Sahib Amritsar,Golden Temple 29 June 2020, ਅੱਜ ਦਾ ਹੁਕਮਨਾਮਾਂ
Amritsar :-ਗੁਰੂ ਪਿਆਰੀ ਸਾਧ ਸੰਗਤ ਜੀ ਸੀ੍ਰ ਦਰਬਾਰ ਸਾਹਿਬ ਅਮਿ੍ਰਤਸਰ ਸਾਹਿਬ ਤੋ ਰੋਜ਼ਾਨਾ ਦਾ ਹੁਕਮਨਾਮਾਂ ਸਰਵਨ ਕਰੋ ਜੀ | Daily Hukamnama
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ@ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥
ਸੋਮਵਾਰ, ੧੬ ਹਾੜ (ਸੰਮਤ ੫੫੨ ਨਾਨਕਸ਼ਾਹੀ) ਅੰਗ: ੬੯੨
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ । ਸਦਾ ਰਾਮ ਦਾ ਸਿਮਰਨ ਕਰ । ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ—ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ।੧। ਅਜਾਮਲ, ਗਜ, ਗਨਿਕਾ—ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ।੨। (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ? ।੩। (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ—ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ । ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ।੪।੫। ਸ਼ਬਦ ਦਾ ਭਾਵ :—ਪਰਮਾਤਮਾ ਦਾ ਨਾਮ ਸਿਮਰੋ—ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ । ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ ।
-
देश9 months ago
PM मोदी ने की आज बैठक पांच राज्यों में लग सकता है, फिर से लॉकडाउन.?
-
विदेशी9 months ago
पाकिस्तान में बड़ा विमान हादसा, कराची के रिहायशी इलाके में गिरा यह विमान 107 लोग थे सवार
-
ਅੱਜ ਦਾ ਹੁਕਮਨਾਮਾ9 months ago
Daily Hukamnama Sri Darbar Sahib Amritsar,Golden Temple 29 May 2020 ਅੱਜ ਦਾ ਹੁਕਮਨਾਮਾਂ
-
ਅੱਜ ਦਾ ਹੁਕਮਨਾਮਾ9 months ago
Daily Hukamnama Sri Darbar Sahib Amritsar,Golden Temple 05 June 2020 ਅੱਜ ਦਾ ਹੁਕਮਨਾਮਾਂ
-
मनोरंजन9 months ago
सलमान खान “राधे” अक्षय कुमार की “लक्ष्मी बम” करोना वायरस ने सब कुछ कर दिया बंद
-
देश8 months ago
Kanpur Encounter : बऊआ दुबे और प्रभात मिश्रा पुलिस एनकाउंटर में मारे गए, विकास दुबे अभी भी है फरार.
-
देश9 months ago
कौन है दिल्ली का मालिक CM या LG, आप जानिए सुप्रीम कोर्ट ने इस पर क्या कहा है
-
ਅੱਜ ਦਾ ਹੁਕਮਨਾਮਾ9 months ago
Daily Hukamnama Sri Darbar Sahib Amritsar,Golden Temple 09 June 2020