ਅੱਜ ਦਾ ਹੁਕਮਨਾਮਾ
Daily Hukamnama Sri Darbar Sahib Amritsar,Golden Temple 02 June 2020 ਅੱਜ ਦਾ ਹੁਕਮਨਾਮਾਂ
Amritsar 02 June 2020 :- ਗੁਰੂ ਪਿਆਰੀ ਸਾਧ ਸੰਗਤ ਜੀ ਸੀ੍ਰ ਦਰਬਾਰ ਸਾਹਿਬ ਅਮਿ੍ਰਤਸਰ ਸਾਹਿਬ ਤੋ ਰੋਜ਼ਾਨਾ ਦਾ ਹੁਕਮਨਾਮਾਂ ਸਰਵਨ ਕਰੋ ਜੀ | Daily Hukamnama Sri Darbar Sahib Amritsar,Golden Temple 02 June 2020
Daily Hukamnama Sri Darbar Sahib Amritsar,Golden Temple 01 June 2020. ਅੱਜ ਦਾ ਹੁਕਮਨਾਮਾਂ
ਰਾਗੁ ਧਨਾਸਿਰੀ ਮਹਲਾ 3 ਘਰੁ 4
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥1॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥1॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥2॥ ਭਨਤਿ ਨਾਨਕ ਭਰਮ ਪਟ ਖੂਲ੍ੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥3॥1॥9॥
ਮੰਗਲਵਾਰ, 20 ਜੇਠ (ਸੰਮਤ 552 ਨਾਨਕਸ਼ਾਹੀ) ਅੰਗ: 666
ਰਾਗੁ ਧਨਾਸਿਰੀ ਮਹਲਾ 3 ਘਰੁ 4
ੴ ਸਤਿਗੁਰ ਪ੍ਰਸਾਦਿ ॥
ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।1। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ।1।ਰਹਾਉ।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ।2। ਹੇ ਭਾਈ! ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ । ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।3।1।9।
-
देश9 months ago
PM मोदी ने की आज बैठक पांच राज्यों में लग सकता है, फिर से लॉकडाउन.?
-
विदेशी10 months ago
पाकिस्तान में बड़ा विमान हादसा, कराची के रिहायशी इलाके में गिरा यह विमान 107 लोग थे सवार
-
ਅੱਜ ਦਾ ਹੁਕਮਨਾਮਾ9 months ago
Daily Hukamnama Sri Darbar Sahib Amritsar,Golden Temple 29 May 2020 ਅੱਜ ਦਾ ਹੁਕਮਨਾਮਾਂ
-
ਅੱਜ ਦਾ ਹੁਕਮਨਾਮਾ9 months ago
Daily Hukamnama Sri Darbar Sahib Amritsar,Golden Temple 05 June 2020 ਅੱਜ ਦਾ ਹੁਕਮਨਾਮਾਂ
-
मनोरंजन9 months ago
सलमान खान “राधे” अक्षय कुमार की “लक्ष्मी बम” करोना वायरस ने सब कुछ कर दिया बंद
-
देश8 months ago
Kanpur Encounter : बऊआ दुबे और प्रभात मिश्रा पुलिस एनकाउंटर में मारे गए, विकास दुबे अभी भी है फरार.
-
देश9 months ago
कौन है दिल्ली का मालिक CM या LG, आप जानिए सुप्रीम कोर्ट ने इस पर क्या कहा है
-
ਅੱਜ ਦਾ ਹੁਕਮਨਾਮਾ9 months ago
Daily Hukamnama Sri Darbar Sahib Amritsar,Golden Temple 31 May 2020 ਅੱਜ ਦਾ ਹੁਕਮਨਾਮਾਂ