ਅੱਜ ਦਾ ਹੁਕਮਨਾਮਾ
Daily Hukamnama Sri Darbar Sahib Amritsar,Golden Temple 05 June 2020 ਅੱਜ ਦਾ ਹੁਕਮਨਾਮਾਂ
Amritsar 05 June 2020 :- ਗੁਰੂ ਪਿਆਰੀ ਸਾਧ ਸੰਗਤ ਜੀ ਸੀ੍ਰ ਦਰਬਾਰ ਸਾਹਿਬ ਅਮਿ੍ਰਤਸਰ ਸਾਹਿਬ ਤੋ ਰੋਜ਼ਾਨਾ ਦਾ ਹੁਕਮਨਾਮਾਂ ਸਰਵਨ ਕਰੋ ਜੀ | Daily Hukamnama Sri Darbar Sahib Amritsar,Golden Temple 05 June 2020 ਅੱਜ ਦਾ ਹੁਕਮਨਾਮਾਂ Live June 05, 2020, Sunday 04:30 AM.
Daily Hukamnama Sri Darbar Sahib Amritsar,Golden Temple 04 June 2020, ਅੱਜ ਦਾ ਹੁਕਮਨਾਮਾਂ
ਧਨਾਸਰੀ ਮਹਲਾ 1॥
ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥1॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥1॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥2॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥3॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥4॥5॥7॥
ਸ਼ੁੱਕਰਵਾਰ, 23 ਜੇਠ (ਸੰਮਤ 552 ਨਾਨਕਸ਼ਾਹੀ) (ਅੰਗ: 662)
ਧਨਾਸਰੀ ਮਹਲਾ 1॥
ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ । ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ) । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ । ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ ।1। ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ਼੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ।1।ਰਹਾਉ।
ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ । ਬ੍ਰਾਹਮਣਾਂ (ਕ਼੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ । ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ । (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ ।2। ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ ।
ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ । ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ ।3। ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ । ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ । ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ ।4॥5॥7॥
-
देश9 months ago
PM मोदी ने की आज बैठक पांच राज्यों में लग सकता है, फिर से लॉकडाउन.?
-
विदेशी9 months ago
पाकिस्तान में बड़ा विमान हादसा, कराची के रिहायशी इलाके में गिरा यह विमान 107 लोग थे सवार
-
ਅੱਜ ਦਾ ਹੁਕਮਨਾਮਾ9 months ago
Daily Hukamnama Sri Darbar Sahib Amritsar,Golden Temple 29 May 2020 ਅੱਜ ਦਾ ਹੁਕਮਨਾਮਾਂ
-
मनोरंजन9 months ago
सलमान खान “राधे” अक्षय कुमार की “लक्ष्मी बम” करोना वायरस ने सब कुछ कर दिया बंद
-
देश8 months ago
Kanpur Encounter : बऊआ दुबे और प्रभात मिश्रा पुलिस एनकाउंटर में मारे गए, विकास दुबे अभी भी है फरार.
-
देश9 months ago
कौन है दिल्ली का मालिक CM या LG, आप जानिए सुप्रीम कोर्ट ने इस पर क्या कहा है
-
ਅੱਜ ਦਾ ਹੁਕਮਨਾਮਾ9 months ago
Daily Hukamnama Sri Darbar Sahib Amritsar,Golden Temple 09 June 2020
-
ਅੱਜ ਦਾ ਹੁਕਮਨਾਮਾ9 months ago
Daily Hukamnama Sri Darbar Sahib Amritsar,Golden Temple 31 May 2020 ਅੱਜ ਦਾ ਹੁਕਮਨਾਮਾਂ