ਅੱਜ ਦਾ ਹੁਕਮਨਾਮਾ
Daily Hukamnama Sri Darbar Sahib Amritsar,Golden Temple 07 July 2020
Amritsar:-ਗੁਰੂ ਪਿਆਰੀ ਸਾਧ ਸੰਗਤ ਜੀ ਸੀ੍ਰ ਦਰਬਾਰ ਸਾਹਿਬ ਅਮਿ੍ਰਤਸਰ ਸਾਹਿਬ ਤੋ ਰੋਜ਼ਾਨਾ ਦਾ ਹੁਕਮਨਾਮਾਂ ਸਰਵਨ ਕਰੋ ਜੀ Daily Hukamnama Sri Darbar Sahib Amritsar,Golden Temple ਅੱਜ ਦਾ ਹੁਕਮਨਾਮਾਂ July 7, 2020, Tuesday 04:30 AM
Daily Hukamnama Sri Darbar Sahib Amritsar,Golden Temple 06 July 2020 ਅੱਜ ਦਾ ਹੁਕਮਨਾਮਾਂ
ਸਲੋਕੁ ਮ: 3 ॥
ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥1॥ ਮ:3 ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤਿ੍ਰਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ ਅੰਦਰੁ ਤਿ੍ਰਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥2॥ ਪਉੜੀ ॥ ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥19॥
ਮੰਗਲਵਾਰ, 24 ਹਾੜ (ਸੰਮਤ 552 ਨਾਨਕਸ਼ਾਹੀ) ਅੰਗ: 649
ਸਲੋਕੁ ਮ: 3 ॥
ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬਿ੍ਰਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ। ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁਆਂ ਜੁਗਾਂ ਵਿਚ ਭਾਵ, ਸਦਾ ਸੁਖ ਪਾਉਂਦਾ ਹੈ।1। ਜਵਾਨ ਹੋਵੇ ਭਾਵੇਂ ਬੁੱਢਾ ਮਨਮੁਖ ਦੀ ਤਿ੍ਰਸ਼ਨਾ ਭੁੱਖ ਦੂਰ ਨਹੀਂ ਹੁੰਦੀ; ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ। ਉਹਨਾਂ ਦਾ ਹਿਰਦਾ ਤਿ੍ਰਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ ੳਹਨਾਂ ਨੂੰ ਮਾਇਆ ਦੀ ਭੁੱਖ ਨਹੀਂ ਲੱਗਦੀ।
ਹੇ ਨਾਨਕ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬਿ੍ਰਤੀ ਜੋੜੀ ਰੱਖਦੇ ਹਨ।2। ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨ, ਮੈਂ ਉਹਨਾਂ ਤੋਂ ਸਦਕੇ ਹਾਂ। ਜੋ ਹਰੀ-ਨਾਮ ਸਿਮਰਦੇ ਹਨ, ਜ਼ੀ ਚਾਹੁੰਦਾ ਹੈ ਮੈਂ ਉਹਨਾਂ ਦਾ ਦਰਸ਼ਨ ਕਰਾਂ, ਉਹਨਾਂ ਪਾਸੋਂ ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ ਆਪਣੇ ਸਾਰੇ ਪਾਪ ਕੱਟ ਦਿਆਂ। ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ ਭਾਵ, ਆ ਵੱਸਦਾ ਹੈ।19।
-
देश9 months ago
PM मोदी ने की आज बैठक पांच राज्यों में लग सकता है, फिर से लॉकडाउन.?
-
विदेशी10 months ago
पाकिस्तान में बड़ा विमान हादसा, कराची के रिहायशी इलाके में गिरा यह विमान 107 लोग थे सवार
-
ਅੱਜ ਦਾ ਹੁਕਮਨਾਮਾ9 months ago
Daily Hukamnama Sri Darbar Sahib Amritsar,Golden Temple 29 May 2020 ਅੱਜ ਦਾ ਹੁਕਮਨਾਮਾਂ
-
ਅੱਜ ਦਾ ਹੁਕਮਨਾਮਾ9 months ago
Daily Hukamnama Sri Darbar Sahib Amritsar,Golden Temple 05 June 2020 ਅੱਜ ਦਾ ਹੁਕਮਨਾਮਾਂ
-
मनोरंजन10 months ago
सलमान खान “राधे” अक्षय कुमार की “लक्ष्मी बम” करोना वायरस ने सब कुछ कर दिया बंद
-
देश8 months ago
Kanpur Encounter : बऊआ दुबे और प्रभात मिश्रा पुलिस एनकाउंटर में मारे गए, विकास दुबे अभी भी है फरार.
-
देश9 months ago
कौन है दिल्ली का मालिक CM या LG, आप जानिए सुप्रीम कोर्ट ने इस पर क्या कहा है
-
ਅੱਜ ਦਾ ਹੁਕਮਨਾਮਾ9 months ago
Daily Hukamnama Sri Darbar Sahib Amritsar,Golden Temple 31 May 2020 ਅੱਜ ਦਾ ਹੁਕਮਨਾਮਾਂ