ਅੱਜ ਦਾ ਹੁਕਮਨਾਮਾ
Daily Hukamnama Sri Darbar Sahib Amritsar,Golden Temple 13 June 2020 ਅੱਜ ਦਾ ਹੁਕਮਨਾਮਾਂ
Amritsar ( 12 June 2020 ):- ਗੁਰੂ ਪਿਆਰੀ ਸਾਧ ਸੰਗਤ ਜੀ ਸੀ੍ਰ ਦਰਬਾਰ ਸਾਹਿਬ ਅਮਿ੍ਰਤਸਰ ਸਾਹਿਬ ਤੋ ਰੋਜ਼ਾਨਾ ਦਾ ਹੁਕਮਨਾਮਾਂ ਸਰਵਨ ਕਰੋ ਜੀ | Daily Hukamnama Sri Darbar Sahib Amritsar,Golden Temple ਅੱਜ ਦਾ ਹੁਕਮਨਾਮਾਂ Live June 13, 2020, Saturday 04:30 AM.
Daily Hukamnama Sri Darbar Sahib Amritsar,Golden Temple 12 June 2020, ਅੱਜ ਦਾ ਹੁਕਮਨਾਮਾਂ
ਬਿਲਾਵਲੁ ॥
ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥ ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥ ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥ ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥ ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥ ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥ ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ ॥੩॥੧੧॥
ਸ਼ਨਿਚਰਵਾਰ, ੩੧ ਜੇਠ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੮੫੭)
ਬਿਲਾਵਲੁ ॥
(ਮੇਰੇ ਅੰਦਰ) ਸਤਿਗੁਰੂ ਦੀ ਸਿੱਖਿਆ ਨਾਲ ਐਸੀ ਬੁੱਧ ਜਾਗ ਪਈ ਹੈ ਕਿ ਮੇਰੀ ਜਨਮ-ਮਰਨ ਦੀ ਭਟਕਣਾ ਮੁੱਕ ਗਈ ਹੈ, ਪ੍ਰਭੂ-ਚਰਨਾਂ ਵਿਚ ਮੇਰੀ ਸੁਰਤ ਜੁੜ ਗਈ ਹੈ, ਤੇ ਮੈਂ ਜਗਤ ਵਿਚ ਵਿਚਰਦਾ ਹੋਇਆ ਹੀ ਉਸ ਹਾਲਤ ਵਿਚ ਟਿਕਿਆ ਰਹਿੰਦਾ ਹਾਂ ਜਿੱਥੇ ਮਾਇਆ ਦੇ ਫੁਰਨੇ ਨਹੀਂ ਉਠਦੇ ।੧।ਰਹਾਉ। ਹੇ ਪੰਡਿਤ! ਜਿਵੇਂ ਕੈਂਹ ਦੇ ਭਾਂਡੇ ਨੂੰ ਠਣਕਾਇਆਂ ਉਸ ਵਿਚੋਂ ਅਵਾਜ਼ ਨਿਕਲਦੀ ਹੈ, ਜੇ (ਠਣਕਾਣਾ) ਛੱਡ ਦੇਈਏ ਤਾਂ ਉਹ ਅਵਾਜ਼ ਕੈਂਹ ਵਿਚ ਹੀ ਮੁੱਕ ਜਾਂਦੀ ਹੈ, ਤਿਵੇਂ ਇਸ ਸਰੀਰਕ ਮੋਹ ਦਾ ਹਾਲ ਹੈ । (ਜਦੋਂ ਦੀ ਬੁੱਧ ਜਾਗੀ ਹੈ) ਮੇਰਾ ਸਰੀਰ ਨਾਲੋਂ ਮੋਹ ਮਿਟ ਗਿਆ ਹੈ
(ਮੇਰਾ ਇਹ ਮਾਇਕ ਪਦਾਰਥਾਂ ਨਾਲ ਠਟਕਣ ਵਾਲਾ ਭਾਂਡਾ ਭੱਜ ਗਿਆ ਹੈ), ਹੁਣ ਪਤਾ ਹੀ ਨਹੀਂ ਕਿ ਉਹ ਤ੍ਰਿਸ਼ਨਾ ਦੀ ਅਵਾਜ਼ ਕਿੱਥੇ ਜਾ ਗੁੰਮ ਹੋਈ ਹੈ ।੧। (ਸਤਿਗੁਰੂ ਦੀ ਸਿੱਖਿਆ ਨਾਲ ਬੁੱਧ ਜਾਗਣ ਤੇ) ਮੈਂ ਅੰਦਰਲੀ ਖਿੱਝ ਦੂਰ ਕਰ ਲਈ ਹੈ, ਹੁਣ ਮੈਨੂੰ ਹਰੇਕ ਘਟ ਵਿਚ ਪ੍ਰਭੂ ਦੀ ਜੋਤ ਜਗਦੀ ਦਿੱਸ ਰਹੀ ਹੈ; ਮੇਰੇ ਅੰਦਰ ਐਸੀ ਮੱਤ ਪੈਦਾ ਹੋ ਗਈ ਹੈ ਕਿ ਮੈਂ ਅੰਦਰੋਂ ਵਿਰਕਤ ਹੋ ਗਿਆ ਹਾਂ ।੨। ਹੁਣ ਅੰਦਰੋਂ ਹੀ ਮੈਨੂੰ ਆਪੇ ਦੀ ਸੂਝ ਪੈ ਗਈ ਹੈ, ਮੇਰੀ ਜੋਤ ਰੱਬੀ-ਜੋਤ ਵਿਚ ਰਲ ਗਈ ਹੈ । ਹੇ ਕਬੀਰ! ਆਖ—ਹੁਣ ਮੈਂ ਗੋਬਿੰਦ ਨਾਲ ਜਾਣ-ਪਛਾਣ ਪਾ ਲਈ ਹੈ, ਮੇਰਾ ਮਨ ਗੋਬਿੰਦ ਨਾਲ ਗਿੱਝ ਗਿਆ ਹੈ ।੩।੧੧।
ਸ਼ਬਦ ਦਾ ਭਾਵ :— ਜਿਤਨਾ ਚਿਰ ਸਰੀਰ ਨਾਲ ਮੋਹ ਹੈ, ਦੇਹ-ਅੱਧਿਆਸ ਹੈ, ਉਤਨਾ ਚਿਰ ਮਨ ਵਿਚ ਖਿੱਝ ਪੈਦਾ ਹੋਣ ਦੇ ਕਾਰਨ ਬਣਦੇ ਹੀ ਰਹਿੰਦੇ ਹਨ, ਮੱਥੇ ਵੱਟ ਪੈਂਦੇ ਹੀ ਰਹਿੰਦੇ ਹਨ । ਪਰ ਗੁਰੂ ਦੀ ਸ਼ਰਨ ਪੈ ਕੇ ਨਾਮ ਜਪਿਆਂ ਇਹ ਤ੍ਰਿਊੜੀ ਮੁੱਕ ਜਾਂਦੀ ਹੈ ।
-
देश9 months ago
PM मोदी ने की आज बैठक पांच राज्यों में लग सकता है, फिर से लॉकडाउन.?
-
विदेशी9 months ago
पाकिस्तान में बड़ा विमान हादसा, कराची के रिहायशी इलाके में गिरा यह विमान 107 लोग थे सवार
-
ਅੱਜ ਦਾ ਹੁਕਮਨਾਮਾ9 months ago
Daily Hukamnama Sri Darbar Sahib Amritsar,Golden Temple 29 May 2020 ਅੱਜ ਦਾ ਹੁਕਮਨਾਮਾਂ
-
ਅੱਜ ਦਾ ਹੁਕਮਨਾਮਾ9 months ago
Daily Hukamnama Sri Darbar Sahib Amritsar,Golden Temple 05 June 2020 ਅੱਜ ਦਾ ਹੁਕਮਨਾਮਾਂ
-
मनोरंजन9 months ago
सलमान खान “राधे” अक्षय कुमार की “लक्ष्मी बम” करोना वायरस ने सब कुछ कर दिया बंद
-
देश8 months ago
Kanpur Encounter : बऊआ दुबे और प्रभात मिश्रा पुलिस एनकाउंटर में मारे गए, विकास दुबे अभी भी है फरार.
-
देश9 months ago
कौन है दिल्ली का मालिक CM या LG, आप जानिए सुप्रीम कोर्ट ने इस पर क्या कहा है
-
ਅੱਜ ਦਾ ਹੁਕਮਨਾਮਾ9 months ago
Daily Hukamnama Sri Darbar Sahib Amritsar,Golden Temple 09 June 2020