ਅੱਜ ਦਾ ਹੁਕਮਨਾਮਾ
Daily Hukamnama Sri Darbar Sahib Amritsar,Golden Temple 14 July 2020 ਅੱਜ ਦਾ ਹੁਕਮਨਾਮਾਂ
Amritsar:- ਗੁਰੂ ਪਿਆਰੀ ਸਾਧ ਸੰਗਤ ਜੀ ਸ੍ਰੀ ਦਰਬਾਰ ਸਾਹਿਬ ਅਮਿ੍ਰੰਤਸਰ ਸਾਹਿਬ ਤੋ ਰੋਜ਼ਾਨਾ ਦਾ ਹੁਕਮਨਾਮਾਂ ਸਰਵਨ ਕਰੋ ਜੀ Daily Hukamnama Sri Darbar Sahib Amritsar,Golden Temple ਅੱਜ ਦਾ ਹੁਕਮਨਾਮਾਂ
Daily Hukamnama Sri Darbar Sahib Amritsar,Golden Temple 13 July 2020 ਅੱਜ ਦਾ ਹੁਕਮਨਾਮਾਂ Live
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥
ਮੰਗਲਵਾਰ, ੩੧ ਹਾੜ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੯੨)
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹਾ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ, ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ। ।੧। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) ।
(ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ? ।੧।ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।
-
देश9 months ago
PM मोदी ने की आज बैठक पांच राज्यों में लग सकता है, फिर से लॉकडाउन.?
-
विदेशी10 months ago
पाकिस्तान में बड़ा विमान हादसा, कराची के रिहायशी इलाके में गिरा यह विमान 107 लोग थे सवार
-
ਅੱਜ ਦਾ ਹੁਕਮਨਾਮਾ9 months ago
Daily Hukamnama Sri Darbar Sahib Amritsar,Golden Temple 29 May 2020 ਅੱਜ ਦਾ ਹੁਕਮਨਾਮਾਂ
-
ਅੱਜ ਦਾ ਹੁਕਮਨਾਮਾ9 months ago
Daily Hukamnama Sri Darbar Sahib Amritsar,Golden Temple 05 June 2020 ਅੱਜ ਦਾ ਹੁਕਮਨਾਮਾਂ
-
मनोरंजन9 months ago
सलमान खान “राधे” अक्षय कुमार की “लक्ष्मी बम” करोना वायरस ने सब कुछ कर दिया बंद
-
देश8 months ago
Kanpur Encounter : बऊआ दुबे और प्रभात मिश्रा पुलिस एनकाउंटर में मारे गए, विकास दुबे अभी भी है फरार.
-
देश9 months ago
कौन है दिल्ली का मालिक CM या LG, आप जानिए सुप्रीम कोर्ट ने इस पर क्या कहा है
-
ਅੱਜ ਦਾ ਹੁਕਮਨਾਮਾ9 months ago
Daily Hukamnama Sri Darbar Sahib Amritsar,Golden Temple 31 May 2020 ਅੱਜ ਦਾ ਹੁਕਮਨਾਮਾਂ