ਅੱਜ ਦਾ ਹੁਕਮਨਾਮਾ
Daily Hukamnama Sri Darbar Sahib Amritsar,Golden Temple 3 september 2020 ਅੱਜ ਦਾ ਹੁਕਮਨਾਮਾਂ Live
Amritsar:- ਗੁਰੂ ਪਿਆਰੀ ਸਾਧ ਸੰਗਤ ਜੀ ਸ੍ਰੀ ਦਰਬਾਰ ਸਾਹਿਬ ਅਮਿ੍ਰੰਤਸਰ ਸਾਹਿਬ ਤੋ ਰੋਜ਼ਾਨਾ ਦਾ ਹੁਕਮਨਾਮਾਂ ਸਰਵਨ ਕਰੋ ਜੀ Daily Hukamnama
ਨਾਸਰੀ ਮਹਲਾ ੪ ॥
ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
ਵੀਰਵਾਰ, ੧੯ ਭਾਦੋਂ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੬੮)
ਧਨਾਸਰੀ ਮਹਲਾ ੪ ॥
ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ । ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ । ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ । ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ।੧।ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ । ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ । ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ ।ਰਹਾਉ।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ । ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ ।੨।ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ । ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ । ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ।੪।੬।
-
देश9 months ago
PM मोदी ने की आज बैठक पांच राज्यों में लग सकता है, फिर से लॉकडाउन.?
-
विदेशी9 months ago
पाकिस्तान में बड़ा विमान हादसा, कराची के रिहायशी इलाके में गिरा यह विमान 107 लोग थे सवार
-
ਅੱਜ ਦਾ ਹੁਕਮਨਾਮਾ9 months ago
Daily Hukamnama Sri Darbar Sahib Amritsar,Golden Temple 29 May 2020 ਅੱਜ ਦਾ ਹੁਕਮਨਾਮਾਂ
-
ਅੱਜ ਦਾ ਹੁਕਮਨਾਮਾ9 months ago
Daily Hukamnama Sri Darbar Sahib Amritsar,Golden Temple 05 June 2020 ਅੱਜ ਦਾ ਹੁਕਮਨਾਮਾਂ
-
मनोरंजन9 months ago
सलमान खान “राधे” अक्षय कुमार की “लक्ष्मी बम” करोना वायरस ने सब कुछ कर दिया बंद
-
देश8 months ago
Kanpur Encounter : बऊआ दुबे और प्रभात मिश्रा पुलिस एनकाउंटर में मारे गए, विकास दुबे अभी भी है फरार.
-
देश9 months ago
कौन है दिल्ली का मालिक CM या LG, आप जानिए सुप्रीम कोर्ट ने इस पर क्या कहा है
-
ਅੱਜ ਦਾ ਹੁਕਮਨਾਮਾ9 months ago
Daily Hukamnama Sri Darbar Sahib Amritsar,Golden Temple 31 May 2020 ਅੱਜ ਦਾ ਹੁਕਮਨਾਮਾਂ