ਅੱਜ ਦਾ ਹੁਕਮਨਾਮਾ
Daily Hukamnama Sri Darbar Sahib Amritsar,Golden Temple 30 May 2020 ਅੱਜ ਦਾ ਹੁਕਮਨਾਮਾਂ
Amritsar 30 May :- ਗੁਰੂ ਪਿਆਰੀ ਸਾਧ ਸੰਗਤ ਜੀ ਸੀ੍ਰ ਦਰਬਾਰ ਸਾਹਿਬ ਅਮਿ੍ਰਤਸਰ ਸਾਹਿਬ ਤੋ ਰੋਜ਼ਾਨਾ ਦਾ ਹੁਕਮਨਾਮਾਂ ਸਰਵਨ ਕਰੋ ਜੀ | Daily Hukamnama Sri Darbar Sahib Amritsar,Golden Temple 29 May 2020 ਅੱਜ ਦਾ ਹੁਕਮਨਾਮਾਂ Live May 30, 2020, Friday 04:30 AM.
ਸੋਰਠਿ ਮਹਲਾ 4 ਘਰੁ 1
ੴ ਸਤਿਗੁਰ ਪ੍ਰਸਾਦਿ ॥
ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥1॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮਿ੍ਰਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥2॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲµਘਾਹੁ ॥3॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲµਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥4॥1॥
ਸ਼ਨਿਚਰਵਾਰ, 17 ਜੇਠ (ਸੰਮਤ 552 ਨਾਨਕਸ਼ਾਹੀ) (ਅੰਗ: 604)
ਸੋਰਠਿ ਮਹਲਾ 4 ਘਰੁ 1
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੰੁਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹੈ । ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ । ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ ।1। ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ । (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੰੁਚ ਹੈ, ਤੇ, ਜੋ ਬਹੁਤ ਡੂੰਘਾ ਹੈ ।ਰਹਾਉ। ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ । ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ ।
ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੰੁਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ ।2। ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ । ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ ।3। ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ । ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ । ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ । ਹੇ ਨਾਨਕ! (ਆਖ—) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ ।4।1।
ਹੋਰ ਵੇਖੋ:-Daily Hukamnama Sri Darbar Sahib Amritsar,Golden Temple 29 May 2020 ਅੱਜ ਦਾ ਹੁਕਮਨਾਮਾਂ
-
देश9 months ago
PM मोदी ने की आज बैठक पांच राज्यों में लग सकता है, फिर से लॉकडाउन.?
-
विदेशी9 months ago
पाकिस्तान में बड़ा विमान हादसा, कराची के रिहायशी इलाके में गिरा यह विमान 107 लोग थे सवार
-
ਅੱਜ ਦਾ ਹੁਕਮਨਾਮਾ9 months ago
Daily Hukamnama Sri Darbar Sahib Amritsar,Golden Temple 29 May 2020 ਅੱਜ ਦਾ ਹੁਕਮਨਾਮਾਂ
-
ਅੱਜ ਦਾ ਹੁਕਮਨਾਮਾ9 months ago
Daily Hukamnama Sri Darbar Sahib Amritsar,Golden Temple 05 June 2020 ਅੱਜ ਦਾ ਹੁਕਮਨਾਮਾਂ
-
मनोरंजन9 months ago
सलमान खान “राधे” अक्षय कुमार की “लक्ष्मी बम” करोना वायरस ने सब कुछ कर दिया बंद
-
देश8 months ago
Kanpur Encounter : बऊआ दुबे और प्रभात मिश्रा पुलिस एनकाउंटर में मारे गए, विकास दुबे अभी भी है फरार.
-
देश9 months ago
कौन है दिल्ली का मालिक CM या LG, आप जानिए सुप्रीम कोर्ट ने इस पर क्या कहा है
-
ਅੱਜ ਦਾ ਹੁਕਮਨਾਮਾ9 months ago
Daily Hukamnama Sri Darbar Sahib Amritsar,Golden Temple 09 June 2020