AAP’s Master Baldev sensed the Bhagwant of Kejriwal by joining the unity party of Sukhpal Khaira

ਜਲੰਧਰ (ਹਰਮਨਜੀਤ):- ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਜੈਤੋ ਤੋਂ ਵਿਧਾਇਕ ਆਮ ਆਦਮੀ ਪਾਰਟੀ ਦੇ ਮਾਸਟਰ ਬਲਦੇਵ ਸਿੰਘ ਨੇ ਅੱਜ ਸੁਖਪਾਲ ਸਿੰਘ ਖਹਿਰਾ ਦੀ ਨਵੀਂ ਬਣਾਈ ਪਾਰਟੀ ਪੰਜਾਬੀ ਏਕਤਾ ਪਾਰਟੀ ਨੂੰ ਜੁਆਇਨ ਕਰ ਦਿੱਤਾ ਤੇ ਇਸ ਮੌਕੇ ਦੀ ਉੱਪਰ ਸੁਖਪਾਲ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਲਦੇਵ ਸਿੰਘ ਨੂੰ ਪਾਰਟੀ ਵਿੱਚ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ ਖਹਿਰਾ ਨੇ ਕਿਹਾ ਕਿ ਬਲਦੇਵ ਸਿੰਘ ਵੱਲੋਂ ਅਸਤੀਫ਼ੇ ਦਾ ਚੁੱਕਿਆ ਗਿਆ ਕਦਮ ਬਹੁਤ ਹੀ ਸ਼ਲਾਘਾਯੋਗ ਕਦਮ ਹੈ |

ਸਤਪਾਲ ਸਿੰਘ ਖਹਿਰਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬਲਦੇਵ ਸਿੰਘ ਨੂੰ ਪੰਜਾਬੀ ਏਕਤਾ ਪਾਰਟੀ ਵਿੱਚ ਬਹੁਤ ਹੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਜਾਵੇਗੀ ਜਿਸ ਬਾਰੇ ਅਠਾਰਾਂ ਜਨਵਰੀ ਵਾਲੇ ਦਿਨ ਵੱਡਾ ਐਲਾਨ ਕੀਤਾ ਜਾਵੇਗਾ ਉਸ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੇ ਡੀਜੀਪੀ ਸੁਰੇਸ਼ ਅਰੋੜਾ ਦੀ ਵਧਾਈ ਗਈ ਐਕਸਟੈਂਸ਼ਨ ਤੇ ਉੱਪਰ ਵੀ ਵੱਡੇ ਸਵਾਲ ਮੀਡੀਆ ਦੇ ਸਾਹਮਣੇ ਚੁੱਕੇ ਤੇ ਉਨ੍ਹਾਂ ਨੇ ਕਿਹਾ ਕਿ ਸੁਰੇਸ਼ ਅਰੋੜਾ ਨੂੰ ਇੱਕ ਵਾਰ ਫੇਰ ਤੋਂ ਡੀਜੀਪੀ ਬਣਾਉਣ ਨਾਲ ਲੱਗਦਾ ਹੈ ਕਿ ਪੂਰੇ ਪੰਜਾਬ ਦੇ ਪੁਲੀਸ ਵਿੱਚ ਕੋਈ ਹੋਰ ਅਫ਼ਸਰ ਇਸ ਅਹੁਦੇ ਦੇ ਲਾਇਕ ਹੀ ਨਹੀਂ ਜੋ ਕਿ ਡੀਜੀਪੀ ਬਣਨ ਦੇ ਲਾਇਕ ਹੋਵੇ

ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਭਾਰਤੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਭਾਜਪਾ ਦੇ ਇਸ਼ਾਰਿਆਂ ਤੇ ਕੈਪਟਨ ਅਮਰਿੰਦਰ ਸਿੰਘ ਨੇ ਸੁਰੇਸ਼ ਅਰੋੜਾ ਨੂੰ ਤੀਜੀ ਵਾਰ ਡੀਜੀਪੀ ਬਣਾ ਦਿੱਤਾ ਹੈ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਉੱਪਰ ਵੀ ਇੱਕ ਵੱਡਾ ਨਿਸ਼ਾਨਾ ਸਾਧਿਆ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸੁਰੇਸ਼ ਅਰੋੜਾ ਦੀ ਐਕਸਟੈਂਸ਼ਨ ਤੇ ਕੁਝ ਵੀ ਨਹੀਂ ਸੁਖਬੀਰ ਸਿੰਘ ਬਾਦਲ ਵੱਲੋਂ ਬੋਲਿਆ ਗਿਆ ਉਹ ਇਸ ਕਰਕੇ ਕਿਉਂਕਿ ਸੁਖਬੀਰ ਸਿੰਘ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ ਦੋਨੋਂ ਜਣੇ ਆਪਸ ਵਿੱਚ ਮਿਲੇ ਹੋਏ ਨੇ

ਤੁਹਾਨੂੰ ਦੱਸਦੀ ਹੈ ਕਿ ਮਾਸਟਰ ਬਲਦੇਵ ਸਿੰਘ ਬੀਤੇ ਦਿਨ ਆਮ ਆਦਮੀ ਪਾਰਟੀ ਤੋਂ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਨੇ ਕੇਜਰੀਵਾਲ ਨੂੰ ਭੇਜੇ ਅਸਤੀਫੇ ਚ ਦਿਲ ਖੋਲ੍ਹ ਕੇ ਗੱਲਾਂ ਲਿਖੀਆਂ ਨੇ ਬਲਦੇਵ ਸਿੰਘ ਨੇ ਲਿਖਿਆ ਸੀ ਕਿ ਉਹ ਦੁਖੀ ਮਨ ਦੇ ਨਾਲ ਇਸ ਪਾਰਟੀ ਵਿੱਚੋਂ ਅਸਤੀਫ਼ਾ ਦੇ ਰਹੇ ਹਨ ਕਿਉਂਕਿ ਆਮ ਆਦਮੀ ਪਾਰਟੀ ਆਪਣੀਆਂ ਮੁਢਲੀਆਂ ਵਿਚਾਰਧਾਰਾਵਾਂ ਤੇ ਸਿਧਾਂਤਾਂ ਤੋਂ ਪੂਰੀ ਤਰ੍ਹਾਂ ਭਟਕ ਚੁੱਕੀ

ਅਤੇ ਉਨ੍ਹਾਂ ਦੇ ਸਿਧਾਂਤਾਂ ਨੂੰ ਛਿੱਕੇ ਉੱਤੇ ਟੰਗ ਕੇ ਇਹ ਰਾਜਨੀਤੀ ਕੀਤੀ ਜਾ ਰਹੀ ਹੈ ਤੇ ਹੁਣ ਉਹ ਪਾਰਟੀ ਦਾ ਹਿੱਸਾ ਬਣ ਕੇ ਕੰਮ ਨਹੀਂ ਕਰ ਸਕਦੇ ਇਸ ਕਰਕੇ ਉਹ ਆਮ ਆਦਮੀ ਪਾਰਟੀ ਤੋਂ ਆਪਣੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ ਤੇ ਤੁਹਾਨੂੰ ਦੱਸਦੀ ਕਿ ਆਮ ਆਦਮੀ ਪਾਰਟੀ ਦੇ ਵਿੱਚ ਅਸਤੀਫਿਆਂ ਦਾ ਦੌਰ ਚੱਲ ਰਿਹਾ ਹੈ ਤੇ ਇਹ ਅਸਤੀਫ਼ੇ ਹੁਣ ਕਦੋਂ ਇਹ ਤਾਂ ਆਉਣ ਵਾਲਾ ਵਕਤ ਦੱਸੇਗਾ ਤੇ ਉਥੇ ਹੀ ਅੱਜ ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਨੇ ਵੀ ਸੁਖਪਾਲ ਸਿੰਘ ਖਹਿਰਾ ਦੀ ਮੈਂਬਰਸ਼ਿਪ ਪੰਜਾਬ ਵਿਧਾਨ ਸਭਾ ਚੋਂ ਰੱਦ ਕਰਨ ਵਾਸਤੇ ਮੰਗ ਪੱਤਰ ਦਿੱਤਾ ਹੈ